ਪੁਲਿਸ ਮੁਲਾਜ਼ਮਾਂ ਨੇ ਵਿਕਲਾਂਗ ਸਬਜ਼ੀ ਵਿਕ੍ਰੇਤਾ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ - ਚੰਡੀਗੜ੍ਹ ਨਿਊਜ਼ ਅਪਡੇਟ
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਮੱਦੇਨਜ਼ਰ ਪੰਜਾਬ ਸਰਾਕਰ ਵੱਲੋਂ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਮੁਲਾਜ਼ਮ ਲੋਕਾਂ ਨੂੰ ਘਰਾਂ 'ਚ ਰਹਿ ਕੇ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕਰ ਰਹੇ ਹਨ। ਜਿੱਥੇ ਪੁਲਿਸ ਵੱਲੋਂ ਕਰਫਿਊ ਦੀ ਪਾਲਣਾ ਕਰਵਾਉਣ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ ਹੀ ਮੁੜ ਚੰਡੀਗੜ੍ਹ ਪੁਲਿਸ ਦੀ ਸਖ਼ਤੀ ਨੂੰ ਦਰਸਾਉਂਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਵੱਲੋਂ ਇੱਕ ਵਿਅਕਤੀ ਨਾਲ ਕੁੱਟਮਾਰ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਹ ਮਾਮਲਾ ਪਿੰਡ ਧਨਾਸ ਦਾ ਹੈ ਇਥੋਂ ਦੇ ਸਥਾਨਕ ਲੋਕਾਂ ਨੇ ਪੁਲਿਸ ਮੁਲਾਜ਼ਮਾਂ 'ਤੇ ਇੱਕ ਵਿਕਲਾਂਗ ਸਬਜ਼ੀ ਵਿਕ੍ਰੇਤਾ ਨਾਲ ਕੁੱਟਮਾਰ ਕੀਤੇ ਜਾਣ ਦੇ ਦੋਸ਼ ਲਗਾਏ ਹਨ।