ਬਾਈਕ ਸਵਾਰ ਤਿੰਨ ਨੌਜਵਾਨ ਟ੍ਰੈਫਿਕ ਪੁਲਿਸ ਨਾਲ ਭਿੜੇ, ਦੇਖੋ ਵੀਡੀਓ - ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ
🎬 Watch Now: Feature Video
ਬਠਿੰਡਾ: ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੈ ਰਹੀ ਹੈ ਜਿਸ ਚ ਟ੍ਰੈਫਿਕ ਪੁਲਿਸ ਵੱਲੋਂ ਜਦੋ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਚਾਲਾਨ ਕੱਟਣ ਲਈ ਰੋਕਿਆ ਗਿਆ ਤਾਂ ਉਨ੍ਹਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ। ਇਹ ਮਾਮਲਾ ਜ਼ਿਲ੍ਹੇ ਦੇ ਗੋਲ ਡਿੱਗੀ ਦੇ ਨੇੜੇ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਵੀਡੀਓ ਬਣਾ ਰਹੇ ਸ਼ਖਸ ਨੂੰ ਕਹਿ ਰਿਹਾ ਹੈ ਕਿ ਉਨ੍ਹਾਂ ਦਾ ਕੀ ਦੋਸ਼ ਹੈ ਇੱਥੇ ਰੋਜ ਬਾਈਕ ’ਤੇ ਤਿੰਨ-ਤਿੰਨ ਲੋਕ ਸਵਾਰ ਹੋ ਕੇ ਜਾਂਦੇ ਹਨ, ਪਰ ਉਨ੍ਹਾਂ ਦਾ ਕੋਈ ਚਾਲਾਨ ਨਹੀਂ ਕੱਟਦਾ। ਦੂਜੇ ਪਾਸੇ ਟ੍ਰੈਫਿਕ ਪੁਲਿਸ ਵੱਲੋਂ ਲਗਾਤਾਰ ਨੌਜਵਾਨਾਂ ਕੋਲੋਂ ਕਾਗਜ਼ਾਂ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ।