ਵੋਕੇਸ਼ਨਲ ਅਧਿਆਪਕਾਂ ਨੇ ਥਾਲੀਆਂ ਖੜਕਾ ਕੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਤਨਖਾਹਾਂ ਵਧਾਏ ਜਾਣ ਦੀ ਮੰਗ

🎬 Watch Now: Feature Video

thumbnail

By

Published : Jun 17, 2021, 10:03 PM IST

ਪਟਿਆਲਾ:ਵੋਕੇਸ਼ਨਲ ਅਧਿਆਪਕਾਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਥਾਲੀਆਂ ਖੜਕਾ ਕੇ ਕੈਪਟਨ ਸਰਕਾਰ ਦਾ ਵਿਰੋਧ ਕੀਤਾ। ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਅਧਿਆਪਕ ਅਤਿੰਦਰਪਾਲ ਕੌਰ ਨੇ ਕਿਹਾ ਕਿ ਲੰਮੇਂ ਸਮੇਂ ਤੋਂ ਅਧਿਆਪਕ ਆਪਣੀਆਂ ਮੰਗਾਂ ਦੇ ਲਈ ਸੰਘਰਸ਼ ਕਰ ਰਹੇ ਹਨ, ਪਰ ਹਰ ਵਾਰ ਸਰਕਾਰ ਵੱਲੋਂ ਉਨ੍ਹਾਂ ਨੂੰ ਲਾਰੇ ਲਾ ਦਿੱਤੇ ਜਾਂਦੇ ਹਨ। ਅਜੇ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਤੇ ਨਾਂ ਹੀ ਅਧਿਆਪਕਾਂ ਦੀਆਂ ਤਨਖਾਹਾਂ ਵਧਾਈਆਂ ਗਈਆਂ ਹਨ। ਅਧਿਆਪਕਾਂ ਨੇ ਸਰਕਾਰ ਕੋਲੋਂ ਲੰਮੇਂ ਸਮੇਂ ਤੋਂ ਕੱਚੇ ਤੌਰ 'ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਪੱਕਾ ਕਰਨ, ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਦੇਣ ਤੇ ਤਨਖਾਹਾਂ ਵਧਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.