ਫਰੀਦਕੋਟ ਵਿੱਚ ਅਮਨ ਨਾਲ ਵੋਟਿੰਗ ਜਾਰੀ - Voting in 3 Municipal Councils
🎬 Watch Now: Feature Video
ਫਰੀਦਕੋਟ: ਜ਼ਿਲ੍ਹੇ ਅਧੀਨ ਆਉਂਦੀਆ 3 ਨਗਰ ਕੌਂਸਲਾਂ , ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਲਈ ਕੌਂਸਲਰਾਂ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਅੱਜ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋਈ। ਕੌਂਸਲਰ ਚੋਣਾਂ ਲਈ ਲੋਕਾਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੋਲਿੰਗ ਸਟੇਸ਼ਨਾਂ ਤੇ ਸੰਘਣੀ ਧੁੰਦ ਹੋਣ ਦੇ ਬਾਵਜੂਦ ਲੋਕਾਂ ਦੀਆਂ ਲਾਈਨਾਂ ਲੱਗੀਆਂ ਦੇਖੀਆਂ ਗਈਆਂ। ਇਸ ਮੌਕੇ ਉਮੀਦਵਾਰਾਂ ਨੇ ਜਿਥੇ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਉਥੇ ਹੀ ਆਪਣੇ ਸਮਰਥਕਾਂ ਨੂੰ ਸੰਜਮ ਤੋਂ ਕੰਮ ਲੈਣ ਅਤੇ ਸ਼ਾਂਤੀ ਪੂਰਵਕ ਤਰੀਕੇ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਕੀਤੀ।