ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੁਲਾਜ਼ਮ ਯੂਨੀਅਨ ਚੋਣਾਂ ਦਾ ਹੋਇਆ ਆਗਾਜ਼ - ਇੰਪਲਾਈਜ਼ ਯੂਨੀਅਨ
🎬 Watch Now: Feature Video
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਇੰਪਲਾਈਜ਼ ਯੂਨੀਅਨ ਦੀ ਚੋਣਾਂ ਦਾ ਆਗਾਜ਼ ਹੋ ਗਿਆ ਹੈ। ਇਸ ਦੇ ਲਈ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 6 ਫਰਵਰੀ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਇਸ ਦੇ ਲਈ ਭਲਕੇ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4.30 ਵਜੇ ਤੱਕ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ 'ਚ ਕੁੱਲ 15 ਉਮੀਦਵਾਰ ਹਿੱਸਾ ਲੈ ਰਹੇ ਹਨ। ਇਸ ਵਾਰ ਇੰਪਲਾਈਜ਼ ਯੂਨੀਅਨ ਦੀਆਂ ਦੋ ਪਾਰਟੀਆਂ ਚੋਣ ਮੈਦਾਨ 'ਚ ਉਤਰੀਆਂ ਹਨ। ਇਸ ਬਾਰੇ ਦੱਸਦੇ ਹੋਏ ਇੰਪਲਾਈ ਯੂਨੀਅਨ ਦੇ ਮੌਜੂਦਾ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਕਿਹਾ ਕਿ ਇਹ ਚੋਣਾਂ ਹਰ ਦੋ ਸਾਲ ਬਾਅਦ ਹੁੰਦੀਆਂ ਹਨ। ਉਨ੍ਹਾਂ ਆਪਣੀ ਜਿੱਤ ਨੂੰ ਪੱਕਾ ਦੱਸਦੇ ਹੋਏ ਕਿ ਕਿਹਾ ਬੀਤੇ 4 ਸਾਲਾਂ ਤੋਂ ਉਹ ਪ੍ਰਧਾਨ ਬਣਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ, ਲੈਬ ਅਸਿਸਟੈਂਟ ਦਾ ਗਰੇਡ ਪੇ ਵਧਾਉਣ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਦੂਜੇ ਪਾਸੇ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੇ ਦੱਸਿਆ ਕਿ ਮੌਜੂਦਾ ਪ੍ਰਧਾਨ ਦੀ ਅਗਵਾਈ 'ਚ ਕੋਈ ਵੀ ਕੰਮ ਨਹੀਂ ਹੋਇਆ ਅਤੇ ਨਾਂ ਹੀ ਮੁਲਾਜ਼ਮਾਂ ਦੀਆਂ ਮੰਗਾਂ ਉੱਤੇ ਧਿਆਨ ਦਿੱਤਾ ਗਿਆ। ਇਸ ਲਈ ਉਹ ਉਨ੍ਹਾਂ ਦੇ ਖਿਲਾਫ ਇਹ ਚੋਣਾਂ ਲੜ ਰਹੇ ਹਨ।