ਨਿਗਮ ਚੋਣਾਂ ਦੀ ਨੀਂਹ 'ਤੇ ਜਿਤਾਂਗੇ 2022 ਦੀ ਜੰਗ: ਆਪ - ਨਗਰ ਕੌਂਸਲ ਚੋਣਾਂ 2021
🎬 Watch Now: Feature Video
ਫ਼ਰੀਦਕੋਟ: ਨਿਗਮ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਭਖ ਚੁੱਕਿਆ ਹੈ ਅਤੇ ਹਰੇਕ ਪਾਰਟੀ ਆਪਣੇ ਉਮੀਦਵਾਰ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਇਸ ਦੇ ਚੱਲਦਿਆਂ ਆਪ ਨੇ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿੱਚ ਆਪਣੇ ਨਗਰ ਕੌਂਸਲ ਦੇ 22 ਦੇ ਕਰੀਬ ਉਮੀਦਵਾਰਾਂ ਨੂੰ ਨਾਲ ਲੈ ਕੇ ਇੱਕ ਜਾਗਰੂਕ ਮੋਟਰ ਸਾਈਕਲ ਰੋਡ ਸ਼ੋਅ ਕੱਢਿਆ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਭਾਰਤ ਵਿੱਚ ਭ੍ਰਿਸ਼ਟਾਚਾਰ ਲਗਾਤਾਰ ਵੱਧ ਰਿਹਾ ਹੈ ਅਤੇ ਹੁਣ ਸਰਮਾਏਦਾਰ ਸਿਸਟਮ ਦੇ ਨਾਲ ਭ੍ਰਿਸ਼ਟਾਚਾਰ ਵੱਧ ਗਿਆ ਹੈ। ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕੀ ਨਗਰ ਕੌਂਸਲ ਇਨ੍ਹਾਂ ਚੀਜ਼ਾਂ ਨੂੰ ਸਮਝਦੇ ਹੋਏ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨ।