7 ਸਾਲਾਂ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਦੀਆਂ ਗਲੀਆਂ 'ਚ ਭਰਿਆ ਪਾਣੀ
🎬 Watch Now: Feature Video
ਰੋਪੜ: ਬੇਸ਼ੱਕ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਹੈ ਪਰ ਪਿੰਡਾਂ ਦੇ ਲੋਕਾਂ ਕਿਸ ਤਰ੍ਹਾਂ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਇਸ ਦੀ ਤਾਜ਼ਾ ਮਿਸਾਲ ਪਿੰਡ ਬਿੱਲਪੁਰ ਤੋਂ ਦੇਖਣ ਨੂੰ ਮਿਲੀ। ਨੂਰਪੁਰ ਬੇਦੀ ਬਲਾਕ ਦੇ ਇਸ ਪਿੰਡ ਵਿੱਚ ਪਿਛਲੇ 7 ਸਾਲਾਂ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਦੀਆਂ ਗਲੀਆਂ ਵਿੱਚ ਗੋਡੇ ਗੋਡੇ ਪਾਣੀ ਖੜ੍ਹਾ ਰਹਿੰਦਾ ਹੈ। ਜੋ ਕਿ ਬਿਮਾਰੀਆਂ ਦਾ ਕਾਰਨ ਬਣਦਾ ਜਾ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਜੀ ਦੇ ਐਸ ਡੀ ਐਮ ਕੰਨੁ ਗਰਗ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਮੱਸਿਆ ਬਾਰੇ ਮੀਡੀਆ ਤੋਂ ਹੀ ਪਤਾ ਲੱਗਿਆ ਹੈ ਅਤੇ ਉਹ ਜਲਦ ਇਸ ਸਮੱਸਿਆ ਦਾ ਹੱਲ ਕਰਵਾਉਣਗੇ।