ਆਜ਼ਾਦੀ ਦਿਵਸ ਦੇ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਜੀਰਾ ਪੁਲਿਸ ਦੇ ਪ੍ਰਬੰਧ ! - DSP
🎬 Watch Now: Feature Video
ਫਿਰੋਜ਼ਪੁਰ: ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡਰੋਨ ਰਾਹੀਂ ਟਿਫਨ ਬੰਬ ਮਿਲਣ ਤੋਂ ਬਾਅਦ ਪੂਰੇ ਪੰਜਾਬ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਹਾਈ ਅਲਰਟ ਕੀਤਾ ਹੋਇਆ ਹੈ। ਦੂਜੇ ਪਾਸੇ ਆਉਣ ਵਾਲੀ 15 ਅਗਸਤ ਨੂੰ ਆਜ਼ਾਦੀ ਸਮਾਗਮਾਂ ਵਾਸਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ ਨੂੰ ਲੈ ਕੇ DSP ਰਾਜਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਜ਼ੀਰਾ ਵਿਖੇ ਪੂਰੀ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਫਲੈਗ ਮਾਰਚ ਕੱਢਿਆ ਗਿਆ ਜੋ ਕਿ DSP ਦਫ਼ਤਰ ਤੋਂ ਸ਼ੁਰੂ ਹੋ ਕੇ ਸਾਰੇ ਬਾਜ਼ਾਰਾਂ ਦੇ ਚੱਕਰ ਕੱਟ ਕੇ ਸਥਾਨਕ ਬੱਸ ਸਟੈਂਡ ਵਿੱਚੋਂ ਹੋ ਕੇ ਸਿਟੀ ਥਾਣਾ ਜ਼ੀਰਾ ਵਿੱਚ ਸਮਾਪਤ ਹੋਇਆ। ਇਸ ਉਪਰੰਤ ਪੁਲਿਸ ਬਲ ਦੁਆਰਾ ਬੱਸ ਸਟੈਂਡ ਅਤੇ ਹੋਰ ਪ੍ਰਾਈਵੇਟ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ ਵਧੇਰੇ ਜਾਣਕਾਰੀ ਦਿੰਦੇ ਹੋਏ DSP ਰਾਜਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਸਮਾਗਮਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।