ਸਾਨੂੰ ਨਹੀਂ ਫ਼ਸਲਾਂ ਦੀ ਪਰਵਾਹ, ਅਸੀਂ ਕਾਨੂੰਨ ਰੱਦ ਕਰਵਾ ਕੇ ਹੀ ਆਵਾਂਗੇ - ਕੇਂਦਰ ਸਰਕਾਰ
🎬 Watch Now: Feature Video
ਮਾਨਸਾ: ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪੰਜਾਬ ਭਰ ’ਚ ਧਰਨੇ ਲਗਾਤਾਰ ਜਾਰੀ ਹਨ। ਮਾਨਸਾ ਵਿਖੇ ਰੇਲਵੇ ਪਾਰਕ 'ਤੇ ਦਿੱਤਾ ਜਾ ਰਿਹਾ ਧਰਨਾ 141ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਧਰਨੇ ’ਤੇ ਬੈਠੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਅਤੇ ਉਹ ਕਿਸਾਨਾਂ ਦੀ ਮੰਗ ਨੂੰ ਨਹੀਂ ਸਮਝ ਪਾ ਰਹੀ ਹੈ ਉਲਟਾ ਕਿਸਾਨਾਂ ਨੂੰ ਇਹ ਕਹਿ ਕੇ ਗ਼ਲਤ ਸਾਬਤ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕਾਨੂੰਨਾਂ ਦੀ ਸਮਝ ਨਹੀਂ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਸਾਨੂੰ ਸਾਡੀ ਫ਼ਸਲਾਂ ਦੀ ਪ੍ਰਵਾਹ ਨਹੀਂ। ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਦਿਨ-ਬ-ਦਿਨ ਤਿੱਖਾ ਹੁੰਦਾ ਜਾਵੇਗਾ।
Last Updated : Feb 20, 2021, 7:35 PM IST