ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਤੋਂ ਪ੍ਰੇਰਣਾ ਲੈਣ ਦੀ ਲੋੜ :ਭਾਈ ਬਲਦੇਵ ਸਿੰਘ - ਸ਼ਹਾਦਤ ਹਫ਼ਤਾ
🎬 Watch Now: Feature Video
ਅੰਮ੍ਰਿਤਸਰ:ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘਨੇ ਚਮਕੌਰ ਦੀ ਗੜੀ 'ਚ 22 ਦਸੰਬਰ ਨੂੰ ਸ਼ਹਾਦਤ ਦਿੱਤੀ ਸੀ। ਸਿੱਖ ਪੰਥ ਵੱਲੋਂ 22 ਦਸੰਬਰ ਤੋਂ ਲੈ ਕੇ 27 ਦਸੰਬਰ ਤੱਕ ਸ਼ਹਾਦਤ ਹਫ਼ਤਾ ਮਨਾਇਆ ਜਾਂਦਾ ਹੈ। ਇਸ ਬਾਰੇ ਦੱਸਦੇ ਹੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਨੇ ਦੱਸਿਆ ਕਿ ਇਹ ਸ਼ਹਾਦਤ ਹਫ਼ਤਾ ਗੁਰੂ ਸਾਹਿਬ ਦੇ ਚਾਰਾਂ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਜਿਥੇ ਇੱਕ ਪਾਸੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨੇ ਆਨੰਦਪੁਰ ਸਾਹਿਬ ਦਾ ਕਿੱਲ੍ਹਾ ਛੱਡਿਆ ਸੀ, ਉਥੇ ਦੂਜੇ ਪਾਸੇ ਵੱਡੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਦਿੱਤੀ ਸੀ। ਭਾਈ ਬਲਦੇਵ ਸਿੰਘ ਨੇ ਕਿਹਾ ਕਿ ਸਾਨੂੰ ਸਭ ਨੂੰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਤੋਂ ਸਾਨੂੰ ਪ੍ਰੇਰਣਾ ਲੈਣ ਦੀ ਲੋੜ ਹੈ। ਸਾਨੂੰ ਆਪਣੇ ਰੱਬ 'ਤੇ ਭਰੋਸਾ ਕਰਕੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ।