ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਮੋਦੀ ਦੇ ਘਰ ਦਾ ਘਿਰਾਉ ਕਰਾਂਗੇ: ਵਿਧਾਇਕ ਜ਼ੀਰਾ - congress
🎬 Watch Now: Feature Video
ਜ਼ੀਰਾ: ਮੋਦੀ ਸਰਕਾਰ ਦੇ ਖਿਲਾਫ਼ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ ਕਾਂਗਰਸ ਸਰਕਾਰ ਵੱਲੋਂ ਵੀ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਪੰਜਾਬ ਭਰ ਵਿੱਚ ਮੋਦੀ ਦੇ ਪੁਤਲੇ ਫ਼ੂਕੇ ਗਏ। ਇਸੇ ਤਰ੍ਹਾਂ ਵਿਧਾਇਕ ਕੁਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ੀਰਾ ਡਵੀਜ਼ਨ ਦੇ ਕਾਂਗਰਸੀਆਂ ਨੇ ਪਿੰਡਾਂ ਤੇ ਸ਼ਹਿਰਾਂ ਵਿੱਚ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਕਿਉਂਕਿ ਅਸੀਂ ਵੀ ਕਿਸਾਨ ਦੇ ਪੁੱਤਰ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਜੇ ਸਾਨੂੰ ਦਿੱਲੀ ਦਰਬਾਰ ਵਿੱਚ ਧਰਨੇ ਦੇਣੇ ਪਏ ਜਾਂ ਮੋਦੀ ਦੇ ਘਰ ਦਾ ਘਿਰਾਓ ਕਰਨਾ ਪਿਆ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ ਤੇ ਆਪਣੇ ਹੱਕ ਲੈ ਕੇ ਰਹਾਂਗੇ।