ਜਿਸ ਨਾਲ ਬੇਇਨਸਾਫੀ ਜਾਂ ਧੱਕਾ ਹੋ ਰਿਹੈ, ਉਸ ਦਾ ਕੇਸ ਅਸੀਂ ਲੜਾਂਗੇ: ਮਜੀਠੀਆ - ਕਿਸਾਨ ਅੰਦੋਲਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10836806-thumbnail-3x2-js.jpg)
ਚੰਡੀਗੜ੍ਹ: ਬੀਤੇ ਦਿਨੀਂ ਦੀਪ ਸਿੱਧੂ ਨੂੰ ਲੈ ਕੇ ਮਨਜਿੰਦਰ ਸਿਰਸਾ ਨੇ ਬਿਆਨ ਦਿੱਤਾ ਸੀ ਕਿ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਨੂੰ ਕਾਨੂੰਨੀ ਮਦਦ ਦਿੱਤੀ ਜਾਵੇਗੀ ਜਿਸ ਉੱਤੇ ਬਿਕਰਮ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਾਂਤਮਈ ਧਰਨਾ ਦੇ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਹੈ ਅਤੇ ਅਕਾਲੀ ਦਲ ਕਿਸੇ ਵੀ ਅਜਿਹੇ ਵਿਅਕਤੀ ਦਾ ਸਾਥ ਨਹੀਂ ਦੇਵੇਗੀ ਜਿਸ ਨੇ ਹਿੰਸਾ ਫੈਲਾਈ ਹੋਵੇ ਜਾਂ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕੀਤਾ ਹੋਵੇ।