ਚੋਣਾਂ ਦੌਰਾਨ ਭਾਜਪਾ ਦਾ ਪਿੰਡਾਂ 'ਚ ਆਉਣ 'ਤੇ ਕਰਾਂਗੇ ਸਖ਼ਤ ਵਿਰੋਧ - ਕਿਸਾਨ ਆਗੂ
🎬 Watch Now: Feature Video
ਫ਼ਰੀਦਕੋਟ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪਿੱਟ ਸਿਆਪਾ ਕੀਤਾ ਗਿਆ। ਕਿਸਾਨ ਆਗੂ ਨੇ ਕਿਹਾ ਕਿ ਜਦ ਤਕ ਕੇਂਦਰ ਸਰਕਾਰ ਖੇਤੀ ਵਿਰੋਧੀ ਪਾਸ ਕੀਤੇ ਗਏ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਤਦ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੇ ਪਾਸ ਕੀਤੇ ਹੋਏ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਭਾਜਪਾ ਦੇ ਕਿਸੇ ਵੀ ਆਗੂ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ ਅਤੇ ਭਾਜਪਾ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।