ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜ਼ਾਜ, ਹਲਕੇ ਮੀਂਹ ਨਾਲ ਹੋਈ ਬੂੰਦਾਬਾਂਦੀ - ਚੰਡੀਗੜ੍ਹ ਵਿੱਚ ਮੀਂਹ
🎬 Watch Now: Feature Video
ਚੰਡੀਗੜ੍ਹ: ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਮੌਸਮ ਸਬੰਧੀ ਤਬਦੀਲੀ ਵੇਖਣ ਨੂੰ ਮਿਲੀ ਹੈ ਤੇ ਕਈ ਇਲਾਕਿਆਂ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਗਿਰਾਵਟ ਵੇਖਣ ਨੂੰ ਮਿਲੀ ਹੈ। ਹਾਲਾਂਕਿ, ਇਸ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਬਾਰੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕਰਕੇ ਮੌਸਮ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ ਤੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ ਤੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ 3 ਦਿਨਾਂ ਤੱਕ ਮੌਸਮ ਦਾ ਮਿਜ਼ਾਜ ਇਸੇ ਤਰ੍ਹਾਂ ਰਹੇਗਾ।