ਬਠਿੰਡਾ 'ਚ ਮੌਸਮ ਦਾ ਬਦਲਿਆ ਮਿਜ਼ਾਜ, ਚੱਲੀਆਂ ਤੇਜ਼ ਹਵਾਵਾਂ - ਮੌਸਮ ਦਾ ਬਦਲਿਆ ਮਿਜ਼ਾਜ
🎬 Watch Now: Feature Video
ਬਠਿੰਡਾ: ਮੌਸਮ ਵਿਭਾਗ ਦੀ ਭੱਵਿਖਬਾਣੀ ਮੁਤਾਬਕ ਪੰਜਾਬ ਵਿੱਚ 4 ਜੁਲਾਈ ਤੋਂ ਮੌਨਸੂਨ ਨੇ ਦਸਤਕ ਦਿੱਤੀ ਹੈ। ਕਈ ਦਿਨਾਂ ਤੋਂ ਸ਼ਹਿਰ ਵਿੱਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਐਤਵਾਰ ਨੂੰ ਮੌਸਮ 'ਚ ਆਏ ਬਦਲਾਅ ਕਾਰਨ ਤੇਜ਼ ਠੰਡੀਆਂ ਹਵਾਵਾਂ ਤੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਬਾਰੇ ਦੱਸਦੇ ਹੋਏ ਮੌਸਮ ਵਿਭਾਗ ਦੇ ਸਹਾਇਕ ਵਿਗਿਆਨੀ ਡਾ. ਰਾਜ ਕੁਮਾਰ ਨੇ ਦੱਸਿਆ ਕਿ ਸੂਬੇ 'ਚ ਮੌਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਚੁੱਕਾ ਹੈ। ਹੁਣ ਤੱਕ ਬਠਿੰਡਾ ਵਿੱਚ 36 ਮਿਲੀਲੀਟਰ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਰਹੇਗਾ ਤੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਮੌਸਮ ਵਿਭਾਗ ਮੁਤਾਬਕ 17 ਜੁਲਾਈ ਤੋਂ ਬਾਅਦ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਹ ਕਿਸਾਨਾਂ ਦੀ ਝੋਨੇ ਦੀ ਫਸਲ ਲਈ ਲਾਹੇਵੰਦ ਹੋਵੇਗੀ।