ਸੋਲਖੀਆਂ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਕੀਤਾ ਭਰਵਾਂ ਸਵਾਗਤ - ਸੋਲਖੀਆਂ ਟੋਲ ਪਲਾਜ਼ਾ
🎬 Watch Now: Feature Video
ਰੂਪਨਗਰ : ਕੇਂਦਰ ਵਲੋਂ ਖੇਤੀ ਕਾਨੂੰਨ ਰੱਦ (Center repeals agriculture law) ਕਰਨ ਤੋਂ ਬਾਅਦ ਕਿਸਾਨ ਘਰ ਵਾਪਸੀ ਕਰ ਰਹੇ (Farmers returning home) ਹਨ। ਇਸ ਦੇ ਚੱਲਦਿਆਂ ਘਰਾਂ ਨੂੰ ਆ ਰਹੇ ਕਿਸਾਨਾਂ ਦਾ ਭਰਵਾਂ ਸਵਾਗਤ (Farmers are warmly welcomed) ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸੋਲਖੀਆਂ ਟੋਲ ਪਲਾਜ਼ਾ (Solakhian toll plaza) 'ਤੇ ਵੀ ਕਿਸਾਨਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨਾਲ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ 'ਚ ਹਰ ਵਰਗ ਨੇ ਮਿਲ ਕੇ ਸਾਥ ਦਿੱਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਹੁਣ ਪੰਜਾਬ 'ਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਸੰਘਰਸ਼ 'ਚ ਵੀ ਉਹ ਸਾਥ ਦੇਣਗੇ।