ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਕੀ ਬੋਲੇ ਪਰਗਟ ਸਿੰਘ ?
🎬 Watch Now: Feature Video
ਚੰਡੀਗੜ੍ਹ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨੀ ਸੰਘਰਸ਼ ਦੇ ਚੱਲਦੇੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਭਾਜਪਾ ਨੂੰ ਛੱਡ ਕੇ ਸੂਬੇ ਦੀਆਂ ਕਈ ਸਿਆਸੀ ਪਾਰਟੀਆਂ ਨਾਲ ਚੰਡੀਗੜ੍ਹ ਦੇ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਦੇ ਵਿੱਚ ਕਿਸਾਨਾਂ ਵੱਲੋਂ ਕਿਸਾਨੀ ਸੰਘਰਸ਼ ਦੇ ਚੱਲਦੇ ਸਿਆਸੀ ਪਾਰਟੀਆਂ ਨਾਲ ਅਹਿਮ ਚਰਚਾ ਕੀਤੀ ਗਈ ਹੈ। ਇਸ ਦੇ ਚੱਲਦੇ ਹੀ ਕਿਸਾਨ ਜਥੇਬੰਦੀਆਂ ਦੇ ਵੱਲੋਂ ਕਾਂਗਰਸ ਪਾਰਟੀ ਨਾਲ ਵੀ ਮੀਟਿੰਗ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਪਰਗਟ ਸਿੰਘ (Pargat Singh) ਨੇ ਕਿਹੈ ਕਿ ਉਨ੍ਹਾਂ ਦੀ ਪਾਰਟੀ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹੈ ਕਿ ਕਾਂਗਰਸ ਪਾਰਟੀ ਅਜਿਹਾ ਕੋਈ ਵੀ ਕੰਮ ਨਹੀਂ ਕਰੇਗੀ ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਵੇਗਾ। ਪਰਗਟ ਸਿੰਘ ਨੇ ਕਿਹੈ ਕਿ ਉਨ੍ਹਾਂ ਦੀ ਪਾਰਟੀ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੋ ਕੇ ਕਾਂਗਰਸ ਪਾਰਟੀ ਸ਼ਾਂਤ ਮਾਹੌਲ ਦੇ ਵਿੱਚ ਆਉਣ ਵਾਲੇ ਸਮੇਂ ਦੇ ਵਿੱਚ ਕੰਮ ਕਰੇਗੀ ਤਾਂ ਕਿ ਪੰਜਾਬ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ।