ਚੰਡੀਗੜ੍ਹ: ਕਾਂਗਰਸੀ ਵਿਧਾਇਕ (MLA) ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਕਿਹਾ, ਕਿ ਅੱਜ ਦਾ ਸੈਸ਼ਨ (Session) ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸੀ। ਉਨ੍ਹਾਂ ਕਿਹਾ, ਕਿ ਇਸ ਸੈਸ਼ਨ ਵਿੱਚ ਗੁਰੂ ਸਾਹਿਬ ਦੇ ਜੀਵਨ ਬਾਰੇ ਵਿਚਾਰ ਚਰਚਾ ਕੀਤੀ ਗਈ। ਸੈਸ਼ਨ ਦੇ ਮੁਲਤਵੀ ਹੋਣ ‘ਤੇ ਰਾਣਾ ਗੁਰਜੀਤ ਨੇ ਕਿਹਾ, ਕਿ ਸੈਸ਼ਨ ਸ਼ੁਰੂ ਕਰਨਾ ਤੇ ਸੈਸ਼ਨ ਮੁਲਤਵੀ ਕਰਨਾ ਪੰਜਾਬ ਵਿਧਾਨ ਸਭਾ ਸਪੀਕਰ ਦੇ ਹੱਥ ਵਿੱਚ ਹੈ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ (Government of Punjab) ‘ਤੇ ਚੁੱਕੇ ਸਵਾਲਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਕਿਹਾ, ਕਿ ਪੰਜਾਬ ਵਿੱਚ ਪਿਛਲੇ 5 ਸਾਲਾਂ ਵਿੱਚ ਕਾਂਗਰਸ ਨੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ। ਜਿਸ ਕਰਕੇ ਪੰਜਾਬ ਦੇ ਆਮ ਲੋਕ ਸਾਡੀ ਸਰਕਾਰ ਤੋਂ ਖੁਸ਼ ਹਨ, ਜਦ ਕਿ ਵਿਰੋਧੀ ਪਾਰਟੀਆਂ ਦੇ ਲੋਕ ਦੁੱਖੀ ਹਨ।