ਲਿਫਟਿੰਗ ਨਾ ਹੋਣ ਦੇ ਕਾਰਨ ਖੁੱਲ੍ਹੇ ਆਸਮਾਨ ਦੇ ਥੱਲੇ ਪਈ ਕਣਕ - ਆਸਮਾਨ ਦੇ ਥੱਲੇ ਪਈ ਕਣਕ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11426391-161-11426391-1618574560684.jpg)
ਸੂਬੇ ਚ ਮੌਸਮ ਦੇ ਬਦਲੇ ਮਿਜ਼ਾਜ ਨਾਲ ਮੀਂਹ ਪੈਣ ਦਾ ਖਦਸ਼ਾ ਬਣਿਆ ਹੋਇਆ ਹੈ। ਜ਼ਿਲ੍ਹੇ ’ਚ ਹੁਣ ਤੱਕ 77 ਮੰਡੀਆਂ ਵਿੱਚ ਕਰੀਬ ਪੱਚੀ ਹਜ਼ਾਰ ਮੀਟਰਿਕ ਟਨ ਕਣਕ ਮੰਡੀਆਂ ਵਿਚ ਆ ਚੁੱਕੀ ਹੈ ਅਤੇ 7800 ਮੀਟਰਿਕ ਟਨ ਦੇ ਕਰੀਬ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ , ਪਰ ਲਿਫਟਿੰਗ ਨਾ ਹੋਣ ਦੇ ਕਾਰਨ ਕਣਕ ਖੁੱਲ੍ਹੇ ਆਸਮਾਨ ਦੇ ਥੱਲੇ ਪਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲੈ ਜਾ ਰਹੀ ਹੈ। ਦੂਜੇ ਪਾਸੇ ਮੰਡੀਆਂ ਚ ਬੋਰੀਆਂ ਨੂੰ ਢੱਕਣ ਲਈ ਤਰਪਾਲਾਂ ਦਾ ਵੀ ਪ੍ਰਬੰਧ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ।