ਬਠਿੰਡਾ 'ਚ ਕਣਕ ਦੀ ਖ਼ਰੀਦ ਸ਼ੁਰੂ, ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਇੰਤਜ਼ਾਮ
🎬 Watch Now: Feature Video
ਸੂਬੇ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਜਿਸ ਦੌਰਾਨ ਬਠਿੰਡਾ ਪ੍ਰਸਾਸ਼ਨ ਵੱਲੋਂ ਕਿਹਾ ਗਿਆ ਹੈ ਉਨ੍ਹਾਂ ਵੱਲੋਂ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਬਠਿੰਡਾ ਦੀ ਮੁੱਖ ਅਨਾਜ ਮੰਡੀ ਵਿੱਚ ਸਨਿੱਚਰਵਾਰ ਨੂੰ 70 ਹਜ਼ਾਰ ਮਿਟਰਿਕ ਟਨ ਤੋਂ ਜ਼ਿਆਦਾ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਜਿਸ ਦੀ ਜਾਣਕਾਰੀ ਮਾਰਕਿਟ ਕਮੇਟੀ ਦੇ ਅਧਿਕਾਰੀ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਸ ਦੀ ਖ਼ਰੀਦ ਵਿੱਚ ਹੋਰ ਤੇਜ਼ੀ ਆਏਗੀ ਕਿਉਂਕਿ ਇਸ ਵਾਰ ਕਣਕ ਦੀ ਫ਼ਸਲ ਦੇਰੀ ਨਾਲ ਬੀਜੀ ਗਈ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫਿਲਹਾਲ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਮੰਡੀ ਵਿੱਚ ਨਹੀਂ ਆ ਰਹੀ ਹੈ।