ਇਸ ਸਾਲ ਕਣਕ ਦਾ ਝਾੜ ਘੱਟ, ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ - ਝਾੜ ਨਿਕਲਿਆ ਘੱਟ
🎬 Watch Now: Feature Video
ਮਾਨਸਾ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਬਿਲਕੁੱਲ ਮੁਕੰਮਲ ਹੋ ਚੁੱਕੀ ਹੈ ਕਣਕ ਦਾ ਝਾੜ ਪਿਛਲੇ ਸਾਲ ਦੇ ਮੁਕਾਬਲੇ ਘੱਟ ਨਿਕਲਿਆ ਹੈ। ਜਿਸ ਕਾਰਨ ਕਿਸਾਨ ਵੀ ਨਿਰਾਸ਼ ਦਿਖਾਈ ਦੇ ਰਹੇ ਹਨ। ਜ਼ਿਲ੍ਹਾ ਮੰਡੀ ਅਧਿਕਾਰੀ ਰਜਨੀਸ਼ ਗੋਇਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ 6 ਲੱਖ 75 ਹਜ਼ਾਰ ਐਮਟੀ ਕਣਕ ਦੀ ਖਰੀਦ ਕੀਤੀ ਗਈ ਸੀ ਜਦਕਿ ਇਸ ਵਾਰ ਸਿਰਫ਼ 6 ਲੱਖ 35 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਤੋਂ ਝਾੜ ਘੱਟ ਨਿਕਲਣ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।