ਮੰਗਾਂ ਨਾ ਮੰਨੇ ਜਾਣ 'ਤੇ ਪਟਵਾਰੀਆਂ ਵੱਲੋਂ 2 ਦਿਨਾਂ ਸਮੂਹਿਕ ਛੁੱਟੀ ਦਾ ਐਲਾਨ
ਸ੍ਰੀ ਫਤਿਹਗੜ੍ਹ ਸਾਹਿਬ: ਰੈਵੇਨਿਊ ਪਟਵਾਰ ਯੂਨੀਅਨ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 12 ਤੇ 13 ਮਈ ਨੂੰ ਸਮੂਹਿਕ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਛੇ ਅਤੇ ਸੱਤ ਮਈ ਨੂੰ ਸਮੂਹਿਕ ਛੁੱਟੀ ਕਰ ਕੇ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਮੌਕੇ ਦਵਿੰਦਰ ਕੁਮਾਰ ਨੇ ਕਿਹਾ ਹੈ ਕਿ ਪਿਛਲੇ ਸਾਲ ਤੋਂ ਪੰਜਾਬ ਦੇ ਸਮੂਹ ਪਟਵਾਰੀਆਂ ਤੋਂ ਹਲਕੇ ਦੇ ਕੰਮ ਤੋਂ ਇਲਾਵਾ ਪੰਜ ਪੰਜ ਵਾਧੂ ਹਲਕਿਆਂ ਦਾ ਕੰਮ ਕਰਵਾਏ ਜਾ ਰਹੇ ਹਨ। ਇਸ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ 2800 ਪੋਸਟਾਂ ਦੇ ਕਰੀਬ ਖਾਲੀ ਪਈਆਂ ਹਨ ਜਿਸ ਕਰ ਕੇ ਇਨ੍ਹਾਂ 2800 ਪੋਸਟਾਂ ਦਾ ਕੰਮ ਮੌਜੂਦਾ ਪਟਵਾਰੀਆਂ ਤੇ ਕਾਨੂੰਗੋਆਂ ਤੇ ਪੈ ਰਿਹਾ ਹੈ।