ਜਦੋਂ ਧਰਤੀ ਪਾਪਾਂ ਨਾਲ ਭਰ ਗਈ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ
🎬 Watch Now: Feature Video
ਅੰਮ੍ਰਿਤਸਰ: ਮਨੁੱਖਤਾ ਨੂੰ ਸਿੱਧੇ ਰਸਤੇ ਪਾਉਣ ਵਾਲੇ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਦੇਸ਼ ਵਿਦੇਸ਼ ਦੀਆਂ ਸੰਗਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੀ ਹੈ। ਬਾਬਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ ਉਨ੍ਹਾਂ ਦੇ ਪ੍ਰਕਾਸ਼ ਸਥਾਨ ਨਨਕਾਣਾ ਸਾਹਿਬ ਪਾਕਿਸਤਾਨ, ਡੇਰਾ ਬਾਬਾ ਨਾਨਕ ਤੇ ਸੁਲਤਾਨਪੁਰ ਲੋਧੀ ਵਿਖੇ ਸੰਗਤ ਵੱਲੋਂ ਪਿਆਰ ਤੇ ਉਤਸ਼ਾਹ ਨਾਲ ਕਰਵਾਏ ਜਾਂਦੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੱਖ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਦੀਦਾਰਿਆਂ ਲਈ ਪਹੁੰਚੇ ਸ਼ਰਧਾਲੂਆਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਦੋਂ ਹੋਇਆ ਜਦੋਂ ਧਰਤੀ 'ਤੇ ਜਬਰ ਜ਼ੁਲਮ ਦੀ ਹਵਾ ਚੱਲ ਰਹੀ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਤੀ 'ਤੇ ਆਉਣ ਤੋਂ ਬਾਅਦ ਜਿੱਥੇ ਜਬਰ ਜ਼ੁਲਮ ਦੇ ਖਿਲਾਫ ਆਵਾਜ਼ ਚੁੱਕੀ, ਉਥੇ ਹੀ ਮਨੁੱਖਤਾ ਨੂੰ ਵਹਿਮਾਂ ਭਰਮਾਂ ਵਿੱਚੋਂ ਕੱਢ ਕੇ ਸਿੱਧੇ ਰਾਹ ਪਾਇਆ।