ਸ੍ਰੀ ਨੈਣਾ ਦੇਵੀ ਮੰਦਿਰ ‘ਚ ਕਦੋਂ ਲੱਗੇਗਾ ਸਾਵਣ ਅਸ਼ਟਮੀ ਮੇਲਾ, ਪੜ੍ਹੋ ਪੂਰੀ ਖ਼ਬਰ - ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ
🎬 Watch Now: Feature Video
ਸ਼੍ਰੀ ਨੈਣਾ ਦੇਵੀ ਵਿਚ 9 ਤੋਂ 17 ਅਗਸਤ ਤਕ ਸ਼ਾਵਣ ਅਸ਼ਟਮੀ ਮੇਲਾ ਮਨਾਇਆ ਜਾਵੇਗਾ। ਇਸ ਸਬੰਧ ਵਿਚ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਪੰਕਜ ਰਾਏ ਨੇ ਪੁੱਲ ਸਮੇਤ ਖੇਤਰ ਦੇ ਅੰਦਰ ਜਾਣ ਵਾਲੀਆਂ ਸੜਕਾਂ ਦਾ ਨਿਰੀਖਣ ਕੀਤਾ। ਇਸ ਨਿਰੀਖਣ ਤੋਂ ਬਾਅਦ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਕੋਰੋਨਾ ਕਾਲ ਦੌਰਾਨ ਐਸਓਪੀ ਅਨੁਸਾਰ ਸ਼ਰਧਾਲੂਆਂ ਨੂੰ ਮਾਤਾ ਜੀ ਦੇ ਦਰਸ਼ਨ ਕਰਨ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਪ੍ਰਸ਼ਾਸਨ ਵੱਲੋਂ ਮੰਦਿਰ ਦੇ ਵਿੱਚ ਪ੍ਰਸ਼ਾਦ ਚੜ੍ਹਾਉਣ ਦੀ ਆਗਿਆ ਨਹੀਂ ਦਿੱਤੀ ਗਈ।