'ਕੋਰੋਨਾ ਦੀ ਆੜ 'ਚ ਨਫਰਤ ਫੈਲਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ' - patiala SSP mandeep singh sidhu
🎬 Watch Now: Feature Video
ਪਟਿਆਲਾ: ਕੋਵਿਡ- 19 ਮਹਾਂਮਾਰੀ ਦੇ ਚੱਲਦੇ ਸੋਸ਼ਲ ਮੀਡੀਆ ਉੱਤੇ ਫਰਜ਼ੀ ਮੈਸੇਜ ਤੋਂ ਇਲਾਵਾ ਅਫਵਾਹਾਂ ਦਾ ਬਾਜ਼ਾਰ ਵੀ ਗਰਮ ਹੈ। ਪਟਿਆਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਮੁਸਲਿਮ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਉੱਤੇ ਭੜਕਾਊ ਮੈਸੇਜ ਪੋਸਟ ਕਰ ਰਿਹਾ ਸੀ। ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕੋਰੋਨਾ ਦੀ ਮਹਾਂਮਾਰੀ ਦੀ ਆੜ ਵਿੱਚ ਜੋ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ ਨੂੰ ਕਿਸੇ ਵੀ ਕੀਮਤ ਉੱਤੇ ਬਖ਼ਸ਼ਿਆ ਨਹੀਂ ਜਾਵੇਗਾ।