ਜਾਣੋਂ ਭਲਕੇ ਸ੍ਰੀ ਅਨੰਦਪੁਰ ਸਾਹਿਬ ਕਿਉਂ ਜਾਣਗੇ ਸੀਐਮ ਕੈਪਟਨ ? - ਲੈਂਡ ਲੈੱਸ ਕਿਸਾਨਾਂ ਨੂੰ ਕਰਜ਼ਾ ਮੁਆਫੀ ਚੈੱਕ ਵੰਡਣਗੇ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12822824-867-12822824-1629388900525.jpg)
ਰੂਪਨਗਰ: ਭਲਕੇ ਸ੍ਰੀ ਆਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਪਹੁੰਚ ਰਹੇ ਹਨ। ਜਾਣਕਾਰੀ ਅਨੁਸਾਰ ਕੈਪਟਨ ਕਰੀਬ 11 ਕੁ ਵਜੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਜਿਸ ਨੂੰ ਲੈ ਕੇ ਜ਼ਿਲ੍ਹਾ ਰੂਪਨਗਰ ਦੇ ਆਲ੍ਹਾ ਅਫ਼ਸਰਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਕਿਸੇ ਪ੍ਰਕਾਰ ਦਾ ਵਿਰੋਧ ਨਾ ਹੋਵੇ ਇਸ ਕਾਰਨ ਭਾਰੀ ਟਾਸਕ ਫੋਰਸ ਵੀ ਲਗਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਲੈਂਡ ਲੈੱਸ ਕਿਸਾਨਾਂ ਨੂੰ ਕਰਜ਼ਾ ਮੁਆਫੀ ਚੈੱਕ ਵੰਡਣਗੇ।