ਇੱਕ ਵਾਰ ਕੇਂਦਰ ਸਰਕਾਰ ਖ਼ਿਲਾਫ਼ ਕਿਉਂ ਗੁੱਸੇ ‘ਚ ਨਜ਼ਰ ਆਏ ਕਿਸਾਨ? - central government
🎬 Watch Now: Feature Video
ਫਰੀਦਕੋਟ: ਜ਼ਿਲ੍ਹੇ ਅੰਦਰ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਮੌਕੇ ਕਈ ਪਿੰਡਾਂ ਦੇ ਕਿਸਾਨਾਂ ਨੇ ਇਕੱਠੇ ਹੋ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਟਰੈਕਟਰ ਮਾਰਚ ਕੱਢਿਆ ਅਤੇ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕਿਸਾਨਾਂ ਨੇ ਮੰਗ ਕੀਤੀ ਹੈ, ਕਿ ਕੇਂਦਰ ਸਰਕਾਰ ਤੁਰੰਤ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ, ਕਿਸਾਨਾਂ ਦਾ ਕਹਿਣਾ ਹੈ, ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦੀ ਅੰਦੋਲਨ ਜਾਰੀ ਰਹੇਗਾ।