ਮਨਰੇਗਾ ਕਰਮਚਾਰੀਆਂ ਨੇ ਕਿਉਂ ਲਗਾਇਆ ਧਰਨਾ ? - ਪੰਜਾਬ ਸਰਕਾਰ
🎬 Watch Now: Feature Video
ਫ਼ਤਹਿਗੜ੍ਹ ਸਾਹਿਬ: ਮਨਰੇਗਾ ਕਰਮਚਾਰੀ ਯੂਨੀਅਨ ਕਰਮਚਾਰੀਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਸਟੈਂਡ ਸਰਹਿੰਦ ਵਿਖੇ ਕੈਪਟਨ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟ ਕੀਤਾ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਦੀਪ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਪਰਮਿੰਦਰ ਸਿੰਘ ਨੇ ਦੱਸਿਆ, ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਇਸ ਪੱਕੇ ਕਰਨ ਦੇ ਵਾਅਦੇ ਨੂੰ ਪੂਰਾ ਕਰਵਾਉਣ ਦੇ ਲਈ ਪਿਛਲੇ 21 ਦਿਨਾਂ ਤੋਂ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਚੱਲ ਰਹੀ ਹੈ। ਪ੍ਰੰਤੂ ਕੈਪਟਨ ਸਰਕਾਰ ਵੱਲੋਂ ਕਰਮਚਾਰੀਆਂ ਦੀ ਸਾਰ ਨਹੀਂ ਲਈ। ਜੇਕਰ ਸਰਕਾਰ ਨੇ ਸਾਡੀ ਮੰਗ ਨਾ ਮੰਨੀ ਤਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।