'ਕਿਸਾਨਾਂ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਮੁੱਦਿਆ ਤੋਂ ਕਿਉਂ ਭੱਜੀ ਸਰਕਾਰ' - Government of Punjab
🎬 Watch Now: Feature Video

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਸ਼ੁਰੂ ਹੋਏ ਅੱਜ ਵਿਸ਼ੇਸ਼ ਸੈਸ਼ਨ (Session) ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਦਾ ਇਹ ਸੈਸ਼ਨ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਸੀ, ਅੱਜ ਇਸ ਸੈਸ਼ਨ ਵਿੱਚ ਗੁਰੂ ਸਾਹਿਬ ਦੇ ਜੀਵਨ ‘ਤੇ ਵਿਚਾਰ ਚਰਚਾ ਕੀਤੀ ਗਈ, ਹਾਲਾਂਕਿ ਇਸ ਮੌਕੇ ਅਕਾਲੀ ਦਲ ਦੇ ਵਿਧਾਇਕ ਐੱਨ.ਕੇ.ਸ਼ਰਮਾ (NK Sharma) ਨੇ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ, ਕਿ ਇਸ ਸੈਸ਼ਨ ਦੌਰਾਨ ਸਰਕਾਰ ਵਿਰੋਧੀਆਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਗਈ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਸ ਸੈਸ਼ਨ ਵਿੱਚ ਘਰ-ਘਰ ਨੌਕਰੀ, ਕਿਸਾਨਾਂ ਦਾ ਪੂਰਨ ਕਰਜ਼ ਮੁਆਫ਼, ਨੌਜਵਾਨਾਂ ਨੂੰ ਸਮਾਰਟ ਫੋਨ ਆਦ ਦੇ ਵਾਅਦੇ ਯਾਦ ਕਰਵਾਉਣ ਸਨ।