ਵੈਕਸੀਨ ਲਗਵਾਉਣ ਆਏ ਲੋਕ ਕਿਉਂ ਅੱਕੇ ਪ੍ਰਸ਼ਾਸਨ ਤੋਂ...? - vaccinated
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12555067-423-12555067-1627095940746.jpg)
ਕੋਰੋਨਾ ਵਾਇਰਸ ਨਾਲ ਲੜਨ ਲਈ ਜਿਥੇ ਸੂਬੇ ਭਰ ਦੇ ਵਿੱਚ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਉੱਥੇ ਹੀ ਵੈਕਸੀਨ ਲਗਵਾਉਣ ਸਮੇ ਕਈ ਥਾਵਾਂ ‘ਤੇ ਨਾਂ ਤਾਂ ਸੋਸ਼ਲ ਡਿਸਟੈਂਸ ਅਤੇ ਨਾ ਹੀ ਮਾਸਕ ਲਗਾਏ ਜਾ ਰਹੇ ਹਨ ਅਜਿਹਾ ਹੀ ਆਲਮ ਦੇਖਣ ਨੂੰ ਮਿਲਿਆ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਜਿੱਥੇ ਵੈਕਸੀਨ ਲਗਵਾਉਣ ਆਏ ਲੋਕਾਂ ਵੱਲੋਂ ਸੋਸ਼ਲ ਡਿਸਟੈਂਸ ਅਤੇ ਮਾਸਕ ਨਾ ਲਗਾ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਪਰ ਅਧਿਕਾਰੀ ਮੂਕ ਦਰਸ਼ਕ ਬਣੇ ਹੋਏ ਹਨ। ਇਸਦੇ ਨਾਲ ਹੀ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਵੈਕਸੀਨ ਲਗਵਾਉਣ ਆਏ ਲੋਕਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ। ਵੈਕਸੀਨ ਲਗਵਾਉਣ ਆਏ ਲੋਕਾਂ ਦਾ ਕਹਿਣਾ ਹੈ ਕਿ ਸਿਵਲ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਮਨਮਰਜ਼ੀ ਦੇ ਨਾਲ ਆਪਣੇ ਚਹੇਤਿਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।