ਕਿਉਂ ਹੋਇਆ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ?
ਬਠਿੰਡਾ: ਸੁਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਵੱਡੀ ਗਿਣਤੀ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਰਾਸਤੇ ਵਿੱਚ ਹੀ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਵੀ ਹੋਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਪੰਜਾਬ ਦੇ ਮੌਜੂਦਾ ਅਤੇ ਸਾਬਕਾ ਮੰਤਰੀਆਂ ਦੀਆਂ ਪੈਨਸ਼ਨਾ ਤਾਂ ਲਾਈਆ ਜਾ ਰਹੀਆਂ ਹਨ, ਪਰ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖਾਹਾ ਤੇ ਪੈਨਸ਼ਨਾ ਲਈ ਪੰਜਾਬ ਸਰਕਾਰ ਕੋਲ ਕੋਈ ਪੈਸਾ ਨਹੀਂ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ।