ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖੁਦਕੁਸ਼ੀ - ਗੁਰਦਾਸਪੁਰ
🎬 Watch Now: Feature Video
ਗੁਰਦਾਸਪੁਰ: ਜ਼ਿਲ੍ਹੇ ’ਚ ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧਾਂ ਤੋਂ ਦੁਖੀ ਇੱਕ ਔਰਤ ਨੇ ਜਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਵਿਆਹ ਦੇ ਕੁਝ ਸਮੇਂ ਬਾਅਦ ਹੀ ਮ੍ਰਿਤਕਾ ਦਾ ਪਤੀ ਉਸ ਨਾਲ ਕੁੱਟਮਾਰ ਕਰਨ ਲੱਗਾ। ਜਿਸ ਦਾ ਕਾਰਨ ਅਮਨ ਦਾ ਪਿੰਡ ਦੀ ਹੀ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਸੀ। ਇਸੇ ਤੋਂ ਦੁਖੀ ਹੋ ਕੇ ਉਸਨੇ ਇਹ ਕਦਮ ਚੁੱਕਿਆ। ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।