ਆਗਾਮੀ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ 'ਚ ਕਾਂਗਰਸ ਅਤੇ ਅਕਾਲੀ ਨੂੰ ਕਰਾਂਗੇ ਬਾਹਰ: ਆਪ - upcoming municipal corporation elections
🎬 Watch Now: Feature Video
ਜਲੰਧਰ: ਸ਼ਹਿਰ ਦੇ ਪ੍ਰੈੱਸ ਕਲੱਬ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਸ਼ਹਿਰੀ ਪ੍ਰਧਾਨ ਰਾਜਵਿੰਦਰ ਕੌਰ ਅਤੇ ਦਿਹਾਤੀ ਪ੍ਰਧਾਨ ਪ੍ਰੇਮ ਕੁਮਾਰ ਨੇ ਕਿਹਾ ਕਿ ਆਉਣ ਵਾਲੀਆਂ ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਵਿੱਚ ਉਨ੍ਹਾਂ ਦੇ ਕੌਂਸਲਰ ਵੱਧ ਸੀਟਾਂ ਲੈਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ ਵਿੱਚ ਸ਼ਹਿਰ ਦਾ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਜਿਸ ਕਾਰਨ ਕਈ ਇਲਾਕਿਆਂ ਦੀ ਸੜਕਾਂ ਪੂਰੀ ਤਰ੍ਹਾਂ ਟੁੱਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਮਿਉਂਸੀਪਲ ਚੋਣਾਂ ਵਿੱਚ ਉਨ੍ਹਾਂ ਦੇ ਕੌਂਸਲਰ ਵੱਧ ਸੀਟਾਂ ਲੈਣਗੇ। ਭਾਰੀ ਗਿਣਤੀ ਵਿੱਚ ਕਾਂਗਰਸ ਅਤੇ ਅਕਾਲੀ ਨੂੰ ਹਰਾਉਣਗੇ ਅਤੇ ਸ਼ਹਿਰ ਦੀ ਗੰਦਗੀ ਦੇ ਨਾਲ-ਨਾਲ ਉਹ ਰਾਜਨੀਤੀ ਵਿੱਚ ਫੈਲ ਰਹੀ ਗੰਦਗੀ ਨੂੰ ਵੀ ਖਤਮ ਕਰਨਗੇ।