ਅੰਮ੍ਰਿਤਸਰ ’ਚ ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ - ਪਤਨੀ ਨਾਲ ਛੇੜਛਾੜ
🎬 Watch Now: Feature Video
ਅੰਮ੍ਰਿਤਸਰ: ਬਟਾਲਾ ਰੋਡ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੁਰਾਣੀ ਦੁਸ਼ਮਣੀ ਕਾਰਨ ਕੁਝ ਨੌਜਵਾਨਾਂ ਨੇ ਇੱਕ ਘਰ ਵਿੱਚ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਇੱਕ ਘਰ ’ਚ ਵੜ੍ਹਕੇ ਭੰਨਤੋੜ ਕੀਤੀ ਤੇ ਘਰ ਦੇ ਬਾਹਰ ਖੜ੍ਹੇ ਇੱਕ ਮੋਟਰਸਾਈਕਲ ਨੂੰ ਵੀ ਤੋੜ ਦਿੱਤਾ। ਇਸ ਦੌਰਾਨ ਇੱਕ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ ਤੇ ਇੱਕ ਗੋਲੀ ਔਰਤ ਦੇ ਜਾ ਲੱਗੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਬੇਟੀ ਪੱਪਲ ਨੇ ਕਿਹਾ ਕਿ ਉਸਦੇ ਭਰਾ 'ਤੇ ਸਨੀ ਵੱਲੋਂ ਉਸਦੀ ਪਤਨੀ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਦੋਵਾਂ ਧਿਰਾਂ ਦਾ ਫੈਸਲਾ ਕਰਵਾ ਦਿੱਤਾ ਗਿਆ ਸੀ, ਪਰ ਇਸ ਦੇ ਬਾਵਜੂਦ ਉਹਨਾਂ ਨੇ ਸਾਡੇ ਘਰ ’ਤੇ ਹਮਲਾ ਕਰ ਦਿੱਤਾ।