ਔਰਤਾਂ-ਬੱਚਿਆਂ ਨੇ ਥਾਲੀਆਂ ਵਜਾ ਕੇ ਕੀਤਾ ਕੇਂਦਰ ਸਰਕਾਰ ਦਾ ਵਿਰੋਧ - Women and children protested against the central government
🎬 Watch Now: Feature Video

ਫਗਵਾੜਾ: ਇੱਥੋਂ ਦੇ ਖਲਵਾੜਾ ਗੇਟ ਖੇਤਰ ਉੱਤੇ ਦੇਰ ਸ਼ਾਮ ਨੂੰ ਔਰਤਾਂ ਅਤੇ ਬੱਚਿਆਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਅੱਜ ਥਾਲੀਆਂ ਵਜਾ ਕੇ ਕੇਂਦਰ ਸਰਕਾਰ ਦਾ ਜ਼ਬਰਦਸਤ ਵਿਰੋਧ ਕੀਤਾ। ਇਸ ਮੌਕੇ ਫਗਵਾੜਾ ਦੇ ਐਮਐਲਏ ਬਲਵਿੰਦਰ ਸਿੰਘ ਧਾਲੀਵਾਲ ਦੀ ਪਤਨੀ ਵੀ ਮੌਜੂਦ ਸਨ। ਔਰਤਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੇ ਨਾਲ ਹੋਛੀ ਹਰਕਤ ਕਰਕੇ ਬਹੁਤ ਵੱਡਾ ਮਜ਼ਾਕ ਕੀਤਾ ਹੈ। ਪੰਜਾਬ ਅਤੇ ਦੇਸ਼ ਦੇ ਕਿਸਾਨ ਦਿੱਲੀ ਅਤੇ ਦਿੱਲੀ ਦੇ ਆਲੇ ਦੁਆਲੇ ਪਿਛਲੇ ਇੱਕ ਮਹੀਨੇ ਤੋਂ ਕੜਾਕੇ ਦੀ ਠੰਢ ਵਿੱਚ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਸਹੀ ਢੰਗ ਨਾਲ ਗੱਲ ਨਹੀਂ ਸੁਣ ਰਹੀ ਹੈ।