ਬੱਸਾਂ ’ਚ ਮੁਫ਼ਤ ਸਫ਼ਰ ਕਰ ਮਹਿਲਾਵਾਂ ਦੇ ਖਿੜੇ ਚਿਹਰੇ - 1 ਅਪ੍ਰੈਲ ਤੋਂ ਮਹਿਲਾਵਾਂ ਲਈ ਮੁਫ਼ਤ ਯਾਤਰਾ ਸ਼ੁਰੂ
🎬 Watch Now: Feature Video
ਪੰਜਾਬ ਸਰਕਾਰ ਨੇ ਆਪਣੇ ਬਜਟ ਸੈਸ਼ਨ ਦੌਰਾਨ ਸੂਬੇ ਵਿੱਚ ਮਹਿਲਾਵਾਂ ਨੂੰ ਬੱਸਾਂ ਵਿੱਚ ਮੁਫ਼ਤ ’ਚ ਯਾਤਰਾ ਕਰਨ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ 1 ਅਪ੍ਰੈਲ ਤੋਂ ਮਹਿਲਾਵਾਂ ਲਈ ਮੁਫ਼ਤ ਯਾਤਰਾ ਸ਼ੁਰੂ ਹੋ ਗਈ ਹੈ। ਜਿਸ ਤੋਂ ਬਾਅਦ ਬੱਸਾਂ ’ਚ ਮੁਫ਼ਤ ਚ ਸਫਰ ਕਰ ਰਹੀਆਂ ਮਹਿਲਾਵਾਂ ਦੇ ਚਿਹਰੇ ਖਿੜ ਗਏ ਹਨ। ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਮਹਿਲਾਵਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਫੈਸਲਾ ਦਾ ਉਹ ਸਵਾਗਤ ਕਰਦੀਆਂ ਹਨ। ਇਸ ਫੈਸਲੇ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਵੀ ਕੀਤਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਸਫ਼ਰ ਦੌਰਾਨ ਕਿਰਾਇਆ ਨਹੀਂ ਦੇਣਾ ਪਵੇਗਾ।