ਔਰਤਾਂ ਵੱਲੋਂ ਮੁਫ਼ਤ ਬੱਸ ਸੇਵਾ ਦਾ ਸਵਾਗਤ
🎬 Watch Now: Feature Video
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਪੇਸ਼ ਕੀਤੇ ਬਜਟ 'ਚ ਪੰਜਾਬ ਚ ਔਰਤਾਂ ਲਈ ਬੱਸ ਸਫ਼ਰ ਮੁਫ਼ਤ ਕਰਨ ਦੇ ਅਹਿਮ ਐਲਾਨ ਤੋਂ ਬਾਅਦ ਔਰਤਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਔਰਤਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ ਅਤੇ ਇਸ ਫੈਸਲੇ ਨਾਲ ਪੰਜਾਬ ਦੇ ਹਰ ਵਰਗ ਦੀਆਂ ਮਹਿਲਾਵਾਂ ਨੂੰ ਸਿਧੇ ਤੌਰ 'ਤੇ ਲਾਭ ਹੈ ਕਿਉਂਕਿ ਅੱਜ ਮਹਿੰਗਾਈ ਦਾ ਦੌਰ ਹੈ ਅਤੇ ਇਸ 'ਚ ਉਨ੍ਹਾਂ ਲਈ ਇਹ ਵੱਡੀ ਰਾਹਤ ਹੈ। ਪਨਬਸ ਮੁਲਾਜ਼ਮਾਂ ਨੇ ਵੀ ਇਸ ਫੈਸਲੇ ਦਾ ਸਵਾਗਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਜੋ ਪਨਬਸ 'ਚ ਕੰਨਟ੍ਰੈਕਟ ਵੇਜ਼ 'ਤੇ ਮੁਲਾਜ਼ਮ ਹਨ ਉਨ੍ਹਾਂ ਨੂੰ ਵੀ ਰੈਗੂਲਰ ਕੀਤਾ ਜਾਵੇ।