12 ਮਾਰਚ ਨੂੰ ਮਨਾਇਆ ਜਾਵੇਗਾ ਵੂਮੈਨ ਡੇਅ
🎬 Watch Now: Feature Video
ਜਲੰਧਰ: ਜਲੰਧਰ ਦੇ ਕਸਬਾ ਫਿਲੌਰ ਵਿਖੇ ਵੂਮੈਨ ਵੈੱਲਫੇਅਰ ਐਸੋਸੀਏਸ਼ਨ ਵੱਲੋਂ 12 ਮਾਰਚ ਨੂੰ ਵੂਮੈਨ ਡੇਅ ਮਨਾਇਆ ਜਾਵੇਗਾ। ਇਸ ਸਬੰਧੀ ਜਦੋਂ ਸੰਸਥਾ ਦੀ ਪ੍ਰਧਾਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਹਿਲਾ ਦਿਵਸ ਉਨ੍ਹਾਂ ਲਈ ਬਹੁਤ ਹੀ ਮਹੱਤਵਪੂਰਨ ਦਿਨ ਹੁੰਦਾ ਹੈ। ਇਸ ਦਿਨ ਹਰ ਇੱਕ ਮਹਿਲਾ ਨੂੰ ਸਾਮਾਨ ਵਜੋਂ ਦੇਖਿਆ ਜਾਂਦਾ ਹੈ ਅਤੇ ਉਸ ਨੂੰ ਸਨਮਾਨ ਦਿੱਤਾ ਜਾਂਦਾ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ 12 ਮਾਰਚ ਨੂੰ ਮਹਿਲਾ ਦਿਵਸ ਮਨਾਇਆ ਜਾਵੇਗਾ ਅਤੇ ਫਿਲੌਰ 'ਚ ਜਿਹੜੀਆਂ ਨਗਰ ਕੌਂਸਲ ਦੀਆਂ ਚੋਣਾਂ 'ਚ ਜਿੱਤੀਆਂ ਮਹਿਲਾਵਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਇਹ ਜਿੱਤ ਪ੍ਰਾਪਤ ਕਰ ਮਹਿਲਾ ਦਾ ਦਰਜਾ ਹੋਰ ਉੱਪਰ ਚੁੱਕਿਆ ਹੈ।