ਹੈਦਰਾਬਾਦ ਐਨਕਾਉਂਟਰ 'ਤੇ ਮਹਿਲਾਵਾਂ ਨੇ ਸਾਂਝੇ ਕੀਤੇੇ ਆਪਣੇ ਵਿਚਾਰ
🎬 Watch Now: Feature Video
ਚੰਡੀਗੜ੍ਹ : ਹੈਦਰਾਬਾਦ ਗੈਂਗਰੇਪ ਮਾਮਲੇ 'ਚ ਪੁਲਿਸ ਵੱਲੋਂ ਚਾਰਾਂ ਮੁਲਜ਼ਮਾਂ ਦੇ ਐਨਕਾਉਂਟਰ ਨੂੰ ਲੈ ਕੇ ਦੇਸ਼ ਭਰ 'ਚ ਜਸ਼ਨ ਮਨਾਇਆ ਜਾ ਰਿਹਾ ਹੈ। ਦੇਸ਼ ਭਰ 'ਚ ਲੋਕ ਹੈਦਰਾਬਾਦ ਪੁਲਿਸ ਦੀ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਚੰਡੀਗੜ੍ਹ ਵਿਖੇ ਲੋਕਾਂ ਅਤੇ ਮਹਿਲਾਵਾਂ ਦਾ ਕਹਿਣਾ ਹੈ ਕਿ ਹੈਦਰਾਬਾਦ ਪੁਲਿਸ ਨੇ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਦੇਸ਼ ਵਿੱਚ ਵੀ ਸਾਊਦੀ ਅਰਬ, ਜਾਪਾਨ ਅਤੇ ਚੀਨ ਵਾਂਗ ਹੀ ਜਬਰ-ਜਨਾਹ ਦੇ ਮਾਮਲਿਆਂ ਲਈ ਸਖ਼ਤ ਕਾਨੂੰਨ ਬਣ ਜਾਵੇ ਤਾਂ ਹੋਰ ਵੀ ਵਧੀਆ ਹੋਵੇਗਾ। ਅਜਿਹੇ ਅਪਰਾਧ ਕਰਨ ਵਾਲੇ ਮੁਲਜ਼ਮ ਨੂੰ ਸਜ਼ਾ ਦਾ ਡਰ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਕਾਨੂੰਨ ਵਿਵਸਥਾ ਬਹੁਤ ਧੀਮੀ ਪ੍ਰਕਿਰਿਆ ਵਿੱਚ ਕੰਮ ਕਰਦੀ ਹੈ ਜਦਕਿ ਅਜਿਹੇ ਮਾਮਲਿਆਂ 'ਚ ਕਾਨੂੰਨ ਮੁਤਾਬਕ ਜਲਦ ਤੋਂ ਜਲਦ ਮੁਲਜ਼ਮਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਜਲਦ ਸਜ਼ਾ ਦਿੱਤੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਮਾਤਾ-ਪਿਤਾਂ ਨੂੰ ਆਪਣੇ ਬੱਚਿਆਂ ਦੀ ਸਹੀ ਦੇਖ-ਰੇਖ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਦੇਣੀ ਚਾਹੀਦੀ ਹੈ ਤਾਂ ਜੋ ਸਮਾਜ ਵਿੱਚ ਅਜਿਹੀ ਅਪਰਾਧਕ ਘਟਨਾਵਾਂ ਨੂੰ ਰੋਕਿਆ ਜਾ ਸਕੇ।