thumbnail

By

Published : Mar 5, 2021, 11:25 AM IST

ETV Bharat / Videos

2023 ਤੱਕ ਮੁਕੰਮਲ ਹੋਵੇਗਾ ਬੈਰਾਜ ਪ੍ਰਾਜੈਕਟ ਦਾ ਕੰਮ

ਪਠਾਨਕੋਟ: ਸ਼ਾਹਪੁਰਕੰਡੀ ਬੈਰਾਜ ਪ੍ਰਾਜੈਕਟ ਦਾ ਕੰਮ 60% ਮੁਕੰਮਲ ਹੋ ਗਿਆ ਹੈ। ਦੱਸ ਦਈਏ ਕਿ ਇਸ ਪ੍ਰਾਜੈਕਟ ’ਤੇ ਕੁੱਲ 2715 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹੁਣ ਤੱਕ ਲਗਭਗ 1300 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਪ੍ਰਾਜੈਕਟ ਨੂੰ 2023 ਦੇ ਅੰਤ ਤੱਕ ਤਿਆਰ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ। ਇਸ ਪ੍ਰਾਜੈਕਟ ਦੇ ਬਣਨ ਨਾਲ ਰਾਵੀ ਦਰਿਆ ਦੇ ਰਸਤੇ ਦਾ ਪਾਣੀ ਪਾਕਿਸਤਾਨ ਨਹੀਂ ਜਾ ਸਕੇਗਾ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਜੰਮੂ ਕਸ਼ਮੀਰ ਅਤੇ ਪੰਜਾਬ ਦੇ ਕਿਸਾਨਾਂ ਨੂੰ ਕਾਫੀ ਫਾਇਦਾ ਮਿਲੇਗਾ। ਕਾਬਿਲੇਗੌਰ ਹੈ ਕਿ ਇਨ੍ਹਾਂ ਦੋ ਪਾਵਰ ਹਾਊਸਾਂ ਨਾਲ 206 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਜਾ ਸਕੇਗਾ। ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.