ਸਮਰਾਲਾ 'ਚ ਮਜ਼ਦੂਰ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - covid update in samrala
🎬 Watch Now: Feature Video
ਖੰਨਾ: ਸਮਰਾਲਾ ਵਿੱਚ ਕਈ ਮਜ਼ਦੂਰ ਜਥੇਬੰਦੀਆਂ ਨੇ ਸਾਂਝੇ ਤੌਰ ਉੱਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਿਸ ਨੂੰ ਸੰਬੋਧਨ ਕਰਦਿਆਂ ਕਾਮਰੇਡ ਭਜਨ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਜਿਹੜੀਆਂ ਲੋਕ ਮਾਰੂ ਨੀਤੀਆਂ ਬਣਾਈਆਂ ਹਨ ਉਹ ਸਿੱਧੇ ਤੌਰ ਉੱਤੇ ਮਜਦੂਰਾਂ ਨਾਲ ਧੱਕਾ ਹੈ। ਸਰਕਾਰ ਨੇ ਜੋ ਚੋਣ ਮੈਨੀਫੈਸਟੋ ਵਿੱਚ ਵਾਅਦੇ ਕੀਤੇ ਸਨ ਉਹ ਪੂਰੇ ਨਹੀ ਕੀਤੇ। ਇਸ ਨਾਲ ਗਰੀਬ ਵਿਅਕਤੀ ਹਮੇਸ਼ਾ ਲਈ ਖ਼ਤਮ ਹੋ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਚੋਣ ਮੈਨੀਫੈਸਟੋ ਵਿੱਚ ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾਣ ਜੋ ਘਰੇਲੂ ਵਸਤਾਂ ਹਨ ਉਹ ਗਰੀਬ ਪਰਿਵਾਰਾਂ ਨੂੰ ਮੁਫ਼ਤ ਦਿੱਤੀਆਂ ਜਾਣ।