ਲੌਕਡਾਊਨ ’ਚ ਲਿਫ਼ਟਿੰਗ ਦਾ ਕੰਮ ਹੋ ਰਿਹਾ ਪ੍ਰਭਾਵਿਤ, ਮਜ਼ਦੂਰ ਤੇ ਆੜ੍ਹਤੀ ਪ੍ਰੇਸ਼ਾਨ - Corona Update
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11697389-1027-11697389-1620562377451.jpg)
ਬਰਨਾਲਾ: ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕਰਕੇ ਲੌਕਡਾਊਨ ਲਗਾਇਆ ਗਿਆ ਹੈ। ਉਥੇ ਹੀ ਸਰਕਾਰ ਦੀ ਇਸ ਸਖ਼ਤੀ ਕਰਕੇ ਬਾਹਰੀ ਰਾਜਾਂ ਤੋਂ ਪੰਜਾਬ ਵਿੱਚ ਮਜ਼ਦੂਰੀ ਕਰਨ ਆਏ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਦਾਣਾ ਮੰਡੀਆਂ ਵਿੱਚ ਖ਼ਰੀਦੀ ਦੀ ਫ਼ਸਲ ਦੀ ਲਿਫ਼ਟਿੰਗ ਦਾ ਕੰਮ ਪ੍ਰਭਾਵਿਤ ਹੋਣ ਲੱਗਿਆ ਹੈ ਅਤੇ ਲਿਫ਼ਟਿੰਗ ਦੀ ਵੱਡੀ ਸਮੱਸਿਆ ਪੈਦਾ ਹੋ ਗਈ ਹੈ। ਆੜਤੀਆਂ ਨੇ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਲਿਫ਼ਟਿੰਗ ਦਾ ਕੰਮ ਪੂਰਾ ਕਰਵਾਇਆ ਜਾਵੇ ਤਾਂ ਕਿ ਕੋਰੋਨਾ ਦੇ ਵਿਗੜਦੇ ਹਾਲਾਤਾਂ ਦੇ ਮੱਦੇਨਜ਼ਰ ਉਹਨਾਂ ਨੂੰ ਵੀ ਮੰਡੀਆਂ ਵਿੱਚੋਂ ਜਲਦੀ ਰਾਹਤ ਮਿਲ ਸਕੇ।