ਮਜ਼ੂਦਰਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ - ਮੰਗ
🎬 Watch Now: Feature Video
ਬਠਿੰਡਾ: ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਬਠਿੰਡਾ ਜ਼ਿਲ੍ਹਾ ਕਮੇਟੀ ਦੀ ਅਗਵਾਈ ਵਿੱਚ ਭਾਰੀ ਗਿਣਤੀ ਵਿੱਚ ਔਰਤਾਂ ਸਮੇਤ ਇਕੱਤਰ ਹੋਏ ਸੈਂਕੜੇ ਬੇਜ਼ਮੀਨੇ ਪੇਂਡੂ ਮਜ਼ਦੂਰਾਂ ਨੇ ਡੀਸੀ ਦਫਤਰ (DC office) ਸਾਹਮਣੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਖਿਲਾਫ਼ ਜੰਮਕੇ ਨਿਸ਼ਾਨੇ ਸਾਧੇ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ (Demand letter) ਦਿੱਤਾ। ਇਸ ਦੌਰਾਨ ਧਰਨਾਕਾਰੀਆਂ ਨੇ ਮੰਗ ਕੀਤੀ ਕਿ ਬੇਮੌਸਮੀ ਬਰਸਾਤ ਅਤੇ ਗੁਲਾਬੀ ਸੁੰਡੀ ਕਾਰਨ ਨਰਮੇ-ਕਪਾਹ ਦੀ ਫਸਲ ਬਰਬਾਦ ਹੋਣ ਕਰਕੇ ਰੁਜ਼ਗਾਰ ਤੋਂ ਵਾਂਝੇ ਹੋਏ ਬੇਜ਼ਮੀਨੇ ਪੇਂਡੂ ਮਜ਼ਦੂਰ ਪਰਿਵਾਰਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੀਹਾਂ ਕਾਰਨ ਨੁਕਸਾਨੇ ਅਤੇ ਡਿੱਗੇ ਮਕਾਨਾਂ ਦਾ ਵੀ ਪੂਰਾ-ਪੂਰਾ ਇਵਜਾਨਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁਆਵਜ਼ਾ ਦੇਣ ਵੇਲੇ ਸਿਆਸੀ ਆਗੂਆਂ ‘ਤੇ ਬਾਰਸੂਖ਼ ਵਿਅਕਤੀਆਂ ਦੀ ਪੱਖਪਾਤੀ ਦਖਲਅੰਦਾਜ਼ੀ ਸਖ਼ਤੀ ਨਾਲ ਬੰਦ ਕੀਤੀ ਜਾਵੇ।