ਸੇਵਾ ਕੇਂਦਰ ਦੇ ਕੰਮ-ਕਾਜ ਦੇ ਸਮੇਂ 'ਚ ਹੋਈ ਤਬਦੀਲੀ - ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਵੱਧ ਰਹੀ ਗਰਮੀ ਦੇ ਪ੍ਰਭਾਵ ਤੇ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੇਵਾ ਕੇਦਰਾਂ ਦੇ ਕੰਮਕਾਜ ਦਾ ਸਮੇਂ 'ਚ ਬਦਲਾਅ ਕੀਤਾ ਹੈ ਤਾਂ ਜੋ ਲੋਕਾਂ ਨੂੰ ਗਰਮੀ 'ਚ ਖੱਜਲ੍ਹ ਖੁਆਰੀ ਨਾ ਹੋਵੇ। ਸੇਵਾ ਕੇਂਦਰ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਦੇ ਸਮੇਂ ਦੀ ਤਬਦੀਲੀ 18 ਜੂਨ ਤੋਂ 30 ਸਤੰਬਰ ਤੱਕ ਕੀਤੀ ਗਈ ਹੈ। ਹੁਣ ਸੇਵਾ ਕੇਂਦਰ ਦਾ ਸਮਾਂ ਸਵੇਰੇ 7:30 ਵਜੇ ਤੋਂ 3:30 ਵਜੇ ਤੱਕ ਦਾ ਕਰ ਦਿੱਤਾ ਹੈ।