ਖ਼ਾਲਸਾ ਕਾਲਜ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ - Conservation of the environment
🎬 Watch Now: Feature Video
ਸ੍ਰੀ ਆਨੰਦਪੁਰ ਸਾਹਿਬ : ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਐੱਨਐੱਸਐੱਸ ਵਿਭਾਗ ਵੱਲੋਂ ਕਾਲਜ ਕੈਂਪਸ ਵਿਖੇ ਰੁੱਖ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ । ਇਸ ਮੌਕੇ ਤੇ ਬੋਲਦਿਆਂ ਕਾਲਜ ਦੇ ਪ੍ਰਿੰਸੀਪਲ ਡਾ: ਜਸਬੀਰ ਸਿੰਘ ਨੇ ਕਿਹਾ ਕਿ ਕਾਲਜ ਦੇ ਐਨਐਸਐਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਵਾਤਾਵਰਨ ਦੀ ਸਾਂਭ ਸੰਭਾਲ ਦੇ ਲਈ ਲਗਾਤਾਰ ਯਤਨਸ਼ੀਲ ਹੈ । ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਵੱਲੋਂ ਚਾਰ ਸੌ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸਾਂਭ ਸੰਭਾਲ ਦੇ ਲਈ ਹਰ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।