ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੋਸਾਇਟੀ ਨੂੂੰ SGPC ਵੱਲੋਂ ਪਹਿਲੀ ਵਾਰ ਮਿਲਿਆ ਸੱਦਾ ਪੱਤਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
🎬 Watch Now: Feature Video
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਸੰਮੇਲਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਇਸ ਸੰਮੇਲਨ 'ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੋਸਾਇਟੀ ਵੱਲੋਂ ਸ਼ਾਮਲ ਹੋਣ ਲਈ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਬੱਸਾਂ ਦੇ ਕਾਫਲੇ ਨੂੰ ਰਵਾਨਾ ਕੀਤਾ। ਇਸ ਮੌਕੇ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਪਹਿਲੀ ਵਾਰ ਸੱਦਾ ਪੱਤਰ ਮਿਲਿਆ ਹੈ ਜਿਸ ਲਈ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਧੰਨਵਾਦੀ ਹਨ।