ਔਰਤਾਂ ਵਿਰੁੱਧ ਗ਼ਲਤ ਸ਼ਬਦਾਵਲੀ ਬਰਦਾਸ਼ਤ ਨਹੀਂ ਹੋਵੇਗੀ: ਮਨੀਸ਼ਾ ਗੁਲਾਟੀ - Manisha Gulati statement on madan lal jalalpur
🎬 Watch Now: Feature Video
ਚੰਡੀਗੜ੍ਹ: ਪਟਿਆਲਾ ਦੇ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਬੀਤੇ ਦਿਨ ਔਰਤਾਂ ਦੇ ਲਈ ਵਰਤੀ ਗਈ ਗ਼ਲਤ ਸ਼ਬਦਾਵਲੀ ਨੂੰ ਲੈ ਕੇ ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਹੋਵੇ, ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮਦਨ ਲਾਲ ਵੱਲੋਂ ਭਾਵੇਂ ਗੁੱਸੇ ਵਿੱਚ ਆਪਣੇ ਵਰਕਰਾਂ ਦਾ ਸਮਰਥਨ ਕਰਦੇ ਹੋਏ ਇਹ ਸ਼ਬਦਾਵਲੀ ਵਰਤੀ ਗਈ ਪਰ ਔਰਤਾਂ ਦਾ ਅਪਮਾਨ ਕਰਨਾ ਗੁੱਸੇ ਵਿੱਚ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੁਲਾਟੀ ਨੇ ਕਿਹਾ ਕਿ ਇਸ ਬਾਰੇ ਮਦਨ ਲਾਲ ਨੂੰ 25 ਤਰੀਕ ਤੱਕ ਆਪਣੇ ਬਿਆਨ ਦੇਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਤੱਕ ਵੀ ਇਸ ਗੱਲ ਨੂੰ ਲਿਆਂਦਾ ਜਾਵੇਗਾ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ।