ਅਬੋਹਰ 'ਚ ਇੱਕ ਨੌਜਵਾਨ ਨੇ ਪੱਖੇ ਨਾਲ ਫਾਹਾ ਲਾ ਕੇ ਕੀਤੀ ਖੁਦਕੁਸ਼ੀ - ਪੱਖੇ ਨਾਲ ਫਾਹਾ ਲਾ ਕੇ ਕੀਤੀ ਖੁਦਕੁਸ਼ੀ
🎬 Watch Now: Feature Video
ਫ਼ਾਜ਼ਿਲਕਾ: ਅਬੋਹਰ ਉਪ ਮੰਡਲ ਦੇ ਅਧੀਨ ਪੈਂਦੇ ਖੂਈਆਂ ਸਰਵਰ 'ਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਬਰਨਾਲਾ ਦਾ ਰਹਿਣ ਵਾਲਾ ਹੈ ਅਤੇ ਇਥੇ ਪਲੰਬਰ ਦਾ ਕੰਮ ਕਰਦਾ ਸੀ। ਨੌਜਵਾਨ ਤਰਨਪ੍ਰੀਤ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਉਸਾਰੀ ਅਧੀਨ ਇਮਾਰਤ ਵਿੱਚ ਖ਼ੁਦਕੁਸ਼ੀ ਕੀਤੀ। ਥਾਣਾ ਖੂਈਆ ਸਰਵਰ ਦੇ ਐਸਐਚਓ ਸੁਖਪਾਲ ਸਿੰਘ ਨੇ ਕਿਹਾ ਕਿ ਉਹ ਮੌਕੇ 'ਤੇ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ 174 ਦੀ ਕਾਰਵਾਈ ਅਰੰਭ ਦਿੱਤੀ ਹੈ।