22 ਸਾਲਾਂ ਦੇ ਨੌਜਵਾਨ ਵੱਲੋਂ ਖੁਦਕੁਸ਼ੀ - Young man commits suicide
🎬 Watch Now: Feature Video
ਜਲੰਧਰ: ਜੈਤੋ ਦੇ ਨਾਲ ਲੱਗਦੇ ਪਿੰਡ ਰੋਮਾਨਾ ਅਲਵੇਲ ਸਿੰਘ (Village Romna Alvel Singh) ਵਿਖੇ ਸ਼ਰਾਬ ਦੇ ਠੇਕੇ ‘ਤੇ ਲੱਗੇ ਕਰਿੰਦੇ ਵੱਲੋਂ ਫਾਹਾ ਲਾਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਜੈਤੋ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ (Welfare Society) ਦੇ ਡਰਾਈਵਰ ਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਮਰਜੈਂਸੀ ਨੰਬਰ ‘ਤੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਸੁਸਾਇਟੀ ਵੱਲੋਂ ਮ੍ਰਿਤਕ ਨੂੰ ਸਿਵਲ ਹਸਤਪਾਲ (Civil Hastapal) ਵਿੱਚ ਲਿਆਂਦਾ ਗਿਆ ਜਿੱਥੇ ਡਾਕਰਟਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਧਰ ਘਟਨਾ ਤੋਂ ਬਾਅਦ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।