ਮੋਟਰਸਾਈਕਲ ਤੇ ਗੱਡੀ ਵਿਚਾਲੇ ਟੱਕਰ, ਨੌਜਵਾਨ ਜ਼ਖਮੀ - ਜਲੰਧਰ ਨਿਊਜ਼
🎬 Watch Now: Feature Video
ਜਲੰਧਰ : ਸ਼ਹਿਰ ਦੇ ਗੁਰੂ ਨਾਨਕ ਮਿਸ਼ਨ ਚੌਂਕ 'ਚ ਦੇਰ ਰਾਤ ਇੱਕ ਮੋਟਰਸਾਈਕਲ ਤੇ ਗੱਡੀ ਵਿਚਾਲੇ ਟੱਕਰ ਹੋ ਗਈ। ਇਸ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਸੜਕ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਥਾਣਾ ਨੰਬਰ-4 ਦੇ ਏਐਸਐਈ ਮਨਜਿੰਦਰ ਸਿੰਘ ਆਪਣੀ ਟੀਮ ਨਾਲ ਪੁੱਜੇ। ਉਨ੍ਹਾਂ ਨੇ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ। ਏਐਸਆਈ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਰੌਂਗ ਸਾਈਡ 'ਤੇ ਜਾ ਰਿਹਾ ਸੀ, ਜਿਸ ਕਾਰਨ ਉਹ ਗੱਡੀ ਨਾਲ ਟੱਕਰਾ ਗਿਆ। ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ, ਜਿਸ ਦੇ ਚਲਦੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀ ਨੌਜਵਾਨ ਨੇ ਕਿਹਾ ਕਿ ਉਹ ਕਪੂਰਥਲਾ ਜਾ ਰਿਹਾ ਸੀ। ਜਦੋਂ ਕਿ ਸਥਾਨਕ ਲੋਕਾਂ ਨੇ ਕਿਹਾ ਉਕਤ ਨੌਜਵਾਨ ਲੁੱਟ-ਖੋਹ ਦੀ ਘਟਨਾ ਨੂੰ ਅੰਜ਼ਾਮ ਦੇ ਕੇ ਭੱਜ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਜੇਕਰ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਮਿਲੇਗੀ ਤਾਂ ਉਹ ਕਾਨੂੰਨ ਮੁਤਾਬਕ ਕਾਰਵਾਈ ਕਰਨਗੇ।